ਨਵੀਂ ਦਿੱਲੀ: ਇੱਥੇ ਇੰਦਰਾ ਗਾਂਧੀ ਇਨਡੋਰ ਸਟੇਡੀਅਮ ਵਿੱਚ ਲੱਗੇ ਭਾਰਤੀ ਮਹਿਲਾ ਮੁੱਕੇਬਾਜ਼ਾਂ ਦੇ ਰਾਸ਼ਟਰੀ ਕੈਂਪ ਦਾ ਹਿੱਸਾ ਦੋ ਸਹਾਇਕ ਕੋਚਾਂ ਦੀ ਕਰੋਨਾ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ। ਸੂਤਰਾਂ ਅਨੁਸਾਰ ਦੋਹਾਂ ਸਹਾਇਕ ਕੋਚਾਂ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ ਪਰ ਕੈਂਪ ਨਿਰਧਾਰਤ ਪ੍ਰੋਗਰਾਮ ਅਨੁਸਾਰ ਹੀ ਚੱਲ ਰਿਹਾ ਹੈ।