ਨਵੀਂ ਦਿੱਲੀ, 21 ਸਤੰਬਰ
ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33 ਫੀਸਦੀ ਰਾਖਵੇਂਕਰਨ ਦੀ ਵਿਵਸਥਾ ਕਰਨ ਵਾਲਾ 128ਵਾਂ ਸੰਵਿਧਾਨ ਸੋਧ ਬਿੱਲ ਅੱਜ ਰਾਜ ਸਭਾ ਵਿੱਚ ਚਰਚਾ ਅਤੇ ਪਾਸ ਹੋਣ ਲਈ ਪੇਸ਼ ਕੀਤਾ ਗਿਆ। ਦੇਸ਼ ਦੀ ਰਾਜਨੀਤੀ ‘ਤੇ ਵਿਆਪਕ ਪ੍ਰਭਾਵ ਪਾਉਣ ਦੀ ਸਮਰੱਥਾ ਰੱਖਣ ਵਾਲੇ ਇਸ ਬਿੱਲ ਨੂੰ ਲੋਕ ਸਭਾ ਨੇ ਬੁੱਧਵਾਰ ਨੂੰ ਮਨਜ਼ੂਰੀ ਦੇ ਦਿੱਤੀ। ਸੰਸਦ ਵੱਲੋਂ ਪਾਸ ਹੋਣ ਅਤੇ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਸ ਬਿੱਲ ਦਾ ਨਾਂ ‘ਨਾਰੀ ਸ਼ਕਤੀ ਵੰਦਨ ਐਕਟ’ ਹੋਵੇਗਾ। ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ (ਸੁਤੰਤਰ ਚਾਰਜ) ਅਰਜੁਨ ਰਾਮ ਮੇਘਵਾਲ ਨੇ ‘ਸੰਵਿਧਾਨ (128ਵੀਂ ਸੋਧ) ਬਿੱਲ, 2023’ ਪੇਸ਼ ਕੀਤਾ। ਨਵੇਂ ਸੰਸਦ ਭਵਨ ਵਿੱਚ ਪੇਸ਼ ਕੀਤਾ ਇਹ ਪਹਿਲਾ ਬਿੱਲ ਹੈ।