ਮਹਿਲ ਕਲਾਂ, 27 ਨਵੰਬਰ

ਇਥੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ। ਰੁਜ਼ਗਾਰ ਦੀ ਮੰਗ ਲਈ ਇਕੱਤਰ ਹੋਏ ਬੇਰੁਜ਼ਗਾਰ ਅਧਿਆਪਕਾਂ ਨੇ ਰੁਜ਼ਗਾਰ ਦੀ ਮੰਗ ਕੀਤੀ। ਇਸ ਦੌਰਾਨ ਸਾਦੇ ਕੱਪੜਿਆਂ ਵਿੱਚ ਪੁਲੀਸ ਮੁਲਾਜ਼ਮਾਂ ਨੇ ਪ੍ਰਦਰਸ਼ਨਕਾਰੀਆਂ ਦੀ ਖਾਸੀ ਖਿੱਚ ਧੂਹ ਕੀਤੀ ਤੇ ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੱਗਾਂ ਲਹਿ ਗਈਆਂ। ਹਾਲੇ ਇਹ ਪਤਾ ਨਹੀਂ ਲੱਗਿਆ ਕਿ ਪੁਲੀਸ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਕਿਧਰ ਲੈ ਕੇ ਗਈ ਹੈ। ਪ੍ਰਦਰਸ਼ਨਕਾਰੀਆਂ ਨੂੰ ਮੀਡੀਆ ਨਾਲ ਗੱਲ ਵੀ ਨਾ ਕਰਨ ਦਿੱਤੀ ਤੇ ਪੁਲੀਸ ਉਨ੍ਹਾਂ ਦੇ ਮੂੰਹ ਬੰਦ ਕਰ ਦਿੱਤੇ।