ਨਵੀਂ ਦਿੱਲੀ, 7 ਅਪਰੈਲ
ਕੋਵਿਡ ਦੇ ਮਾਮਲਿਆਂ ਵਿੱਚ ਦੇਸ਼ ਵਿਆਪੀ ਵਧ ਰਹੇ ਰੁਝਾਨ ਕਾਰਨ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਿਹਤ ਮੰਤਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਰਾਜ ਤੇ ਕੇਂਦਰ ਸ਼ਾਸਤ ਪ੍ਰਦੇਸ਼ ਚੌਕਸ ਰਹਿਣ ਤੇ ਕੋਵਿਡ ਖ਼ਿਲਾਫ਼ ਲੜਾਈ ਲਈ ਪੂਰੀ ਰੱਖਣ। ਇਸ ਤੋਂ ਪਹਿਲਾਂ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਡਾ. ਭਾਰਤੀ ਪ੍ਰਵੀਨ ਪਵਾਰ ਨੇ ਕਿਹਾ ਕਿ ਕੇਂਦਰ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨਿਯਮਤ ਤੌਰ ‘ਤੇ ਦਿਸ਼ਾ-ਨਿਰਦੇਸ਼ ਜਾਰੀ ਕਰ ਰਿਹਾ ਹੈ।