ਮੁੰਬਈ, 22 ਜਨਵਰੀ

ਮੁੰਬਈ ਪੁਲੀਸ ਨੇ ਉੱਘੇ ਲੇਖਕ-ਗੀਤਕਾਰ ਜਾਵੇਦ ਅਖ਼ਤਰ ਵੱਲੋਂ ਕੀਤੇ ਮਾਣਹਾਨੀ ਦੇ ਕੇਸ ਵਿੱਚ ਅਦਾਕਾਰਾ ਕੰਗਨਾ ਰਣੌਤ ਨੂੰ ਤਲਬ ਕੀਤਾ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਕੰਗਨਾ ਨੂੰ ਸ਼ੁੱਕਰਵਾਰ ਨੂੰ ਜੂਹੂ ਪੁਲੀਸ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਜਾਵੇਦ ਅਖ਼ਤਰ ਨੇ ਪਿਛਲੇ ਸਾਲ ਨਵੰਬਰ ਵਿੱਚ ਅੰਧੇਰੀ ਮੈਟਰੋਪਾਲਿਟਨ ਮੈਜਿਸਟ੍ਰੇਟ ਕੋਲ ਅਪਰਾਧਕ ਸ਼ਿਕਾਇਤ ਦਰਜ ਕਰਵਾ ਕੇ ਕੰਗਨਾ ’ਤੇ ਟੈਲੀਵਿਜ਼ਨ ਇੰਟਰਵਿਊਜ਼ ਦੌਰਾਨ ਕਥਿਤ ਤੌਰ ’ਤੇ ਉਨ੍ਹਾਂ ਖ਼ਿਲਾਫ਼ ਮਾਣਹਾਨੀ ਵਾਲੀਆਂ ਤੇ ਆਧਾਰਹੀਣ ਟਿੱਪਣੀਆਂ ਕਰਨ ਦਾ ਦੋਸ਼ ਲਾਇਆ ਸੀ। ਅਦਾਲਤ ਨੇ ਪੁਲੀਸ ਨੂੰ ਇਸ ਮਾਮਲੇ ਦੀ ਜਾਂਚ ਰਿਪੋਰਟ ਪੇਸ਼ ਕਰਨ ਲਈ ਪਹਿਲੀ ਫਰਵਰੀ ਤਕ ਦਾ ਸਮਾਂ ਦਿੱਤਾ ਸੀ।