ਪਟਨਾ, 24 ਅਪਰੈਲ
‘ਮੋਦੀ’ ਉਪਨਾਮ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀਆਂ ਦੇ ਮਾਮਲੇ ਵਿਚ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਖ਼ਿਲਾਫ਼ ਇੱਥੇ ਹੇਠਲੀ ਅਦਾਲਤ ਵਿਚ ਸੁਣਵਾਈ ’ਤੇ ਪਟਨਾ ਹਾਈ ਕੋਰਟ ਨੇ ਰੋਕ ਲਾ ਦਿੱਤੀ ਹੈ। ਰਾਹੁਲ ਗਾਂਧੀ ਦੀ ਪਟੀਸ਼ਨ ਉਤੇ ਸੁਣਵਾਈ ਕਰਦਿਆਂ ਜਸਟਿਸ ਸੰਦੀਪ ਕੁਮਾਰ ਨੇ ਅਗਲੀ ਕਾਰਵਾਈ ਉਤੇ ਰੋਕ ਲਾ ਦਿੱਤੀ। ਰਾਹੁਲ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਪਹਿਲਾਂ ਹੀ ਇਸ ਤਰ੍ਹਾਂ ਦੇ ਕੇਸ ਵਿਚ ਸਜ਼ਾ ਸੁਣਾਈ ਜਾ ਚੁੱਕੀ ਹੈ ਤੇ ਉਸੇ ਅਪਰਾਧ ਲਈ ਹੁਣ ਮੁੜ ਸੁਣਵਾਈ ਨਹੀਂ ਕੀਤੀ ਜਾ ਸਕਦੀ। ਇਸ ਮਾਮਲੇ ਵਿਚ ਮਾਣਹਾਨੀ ਦੀ ਸ਼ਿਕਾਇਤ ਭਾਜਪਾ ਆਗੂ ਸੁਸ਼ੀਲ ਕੁਮਾਰ ਮੋਦੀ ਨੇ ਦਿੱਤੀ ਸੀ। ਮੋਦੀ ਦੇ ਵਕੀਲ ਨੇ ਅਦਾਲਤ ਵਿਚ ਕਿਹਾ, ‘ਹਾਈ ਕੋਰਟ ਨੇ ਸੁਣਵਾਈ ਉਤੇ 15 ਮਈ ਤੱਕ ਰੋਕ ਲਾ ਦਿੱਤੀ ਹੈ, ਇਸੇ ਦਿਨ ਸਾਡੇ ਵੱਲੋਂ ਪਟੀਸ਼ਨ ਉਤੇ ਆਪਣਾ ਜਵਾਬ ਦਾਖਲ ਕੀਤਾ ਜਾਵੇਗਾ।’