ਮਾਨਸਾ ‘ਚ ਪੁਲਿਸ ਅਤੇ ਕਿਸਾਨਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ ਹੈ। ਦਰਅਸਲ ਕਿਸਾਨ ਗੁਜਰਾਤ ਗੈਸ ਪਾਈਪ ਲਾਈਨ ਦਾ ਵਿਰੋਧ ਕਰਨ ਲਈ ਬਠਿੰਡਾ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਨਾਕਾਬੰਦੀ ਕਰਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਕਿਸਾਨਾਂ ‘ਤੇ ਲਾਠੀਚਾਰਜ ਕਰ ਦਿੱਤਾ। ਇਸ ਦੌਰਾਨ ਕਿਸਾਨਾਂ ਨੇ ਵੀ ਪੁਲਿਸ ਦੀਆਂ ਕਈ ਗੱਡੀਆਂ ਦੀ ਭੰਨਤੋੜ ਕੀਤੀ। ਟਕਰਾਅ ਵਿਚਾਲੇ ਕਈ ਪੁਲਿਸ ਅਧਿਕਾਰੀ ਅਤੇ ਕਿਸਾਨ ਜ਼ਖਮੀ ਹੋ ਗਏ। ਫਿਲਹਾਲ ਜ਼ਖਮੀਆਂ ਨੂੰ ਹਸਪਤਾਲ ‘ਚ ਇਲਾਜ ਲਈ ਦਾਖ਼ਲ ਕਰਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਬਠਿੰਡਾ ਦੇ ਪਿੰਡ ਲੇਲੇਆਣਾ ਵਿਖੇ ਗੁਜਰਾਤ ਗੈਸ ਪਾਈਪ ਲਾਈਨ ਦਾ ਵਿਰੋਧ ਕਰਨ ਜਾ ਰਹੇ ਸਨ। ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕਣ ਲਈ ਮਾਨਸਾ ਦੀ ਪੁਲਿਸ ਨੇ ਨਾਕੇਬੰਦੀ ਕੀਤੀ ਹੋਈ ਸੀ। ਜਦੋਂ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਝਗੜਾ ਇਸ ਹੱਦ ਤੱਕ ਵੱਧ ਗਿਆ ਕਿ ਪੁਲਿਸ ਨੂੰ ਲਾਠੀਚਾਰਜ ਕਰਨਾ ਪਿਆ।
ਇਸ ਸਬੰਧੀ ਥਾਣਾ ਭੀਖੀ ਵਿਖੇ 80 ਦੇ ਕਰੀਬ ਕਿਸਾਨਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਇਸ ਲਈ ਗੁਰਵੀਰ ਸਿੰਘ ਦੇ ਬਿਆਨਾਂ ‘ਤੇ ਦੋ ਦਰਜਨ ਦੇ ਨਾਮ ‘ਤੇ ਧਾਰਾ 263, ਧਾਰਾ 109, 132,221 ਅਤੇ 111, ਬੀ.ਐੱਨ., ਐੱਸ. ਕਿਸਾਨਾਂ ਅਤੇ 60 ਦੇ ਕਰੀਬ ਅਣਪਛਾਤੇ ਕਿਸਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।