ਚੰਡੀਗੜ੍ਹ, 5 ਜੂਨ

ਇਥੋਂ ਦੇ ਪੀਜੀਆਈ ’ਚ ਦਾਖ਼ਲ ‘ਉਡਣਾ ਸਿੱਖ’ ਮਿਲਖਾ ਸਿੰਘ (91) ਦੀ ਤਬੀਅਤ ਹੁਣ ਪਹਿਲਾਂ ਨਾਲੋਂ ਬਿਹਤਰ ਹੈ। ਹਸਪਤਾਲ ਦੇ ਬੁਲਾਰੇ ਨੇ ਕਿਹਾ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਹ ਸ਼ੁੱਕਰਵਾਰ ਨਾਲੋਂ ਬਿਹਤਰ ਮਹਿਸੂਸ ਕਰ ਰਹੇ ਹਨ। ਉਂਜ ਉਨ੍ਹਾਂ ਨੂੰ ਅਜੇ ਵੀ ਆਕਸੀਜਨ ਲਾਈ ਹੋਈ ਹੈ। ਪੀਜੀਆਈ ਦੇ ਤਿੰਨ ਡਾਕਟਰਾਂ ਦੀ ਟੀਮ ਵੱਲੋਂ ‘ਉੱਡਣਾ ਸਿੱਖ’ ਦੀ ਸਿਹਤ ’ਤੇ ਨੇੜਿਉਂ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ‘ਉੱਡਣਾ ਸਿੱਖ’ ਦੀ ਸਿਹਤ ਨੂੰ ਲੈ ਕੇ ਫੈਲੀਆਂ ਅਫ਼ਵਾਹਾਂ ’ਤੇ ਯਕੀਨ ਨਾ ਕਰਨ ਲਈ ਕਿਹਾ। ਖੇਡ ਮੰਤਰੀ ਕਿਰਨ ਰੀਜਿਜੂ ਨੇ ਮਿਲਖਾ ਸਿੰਘ ਦੀ ਸਿਹਤਯਾਬੀ ਦੀ ਕਾਮਨਾ ਕਰਦਿਆਂ ਅਫ਼ਵਾਹਾਂ ਨੂੰ ਖਾਰਜ ਕੀਤਾ ਹੈ। ਇਸ ਤੋਂ ਪਹਿਲਾਂ ਸੋਸ਼ਲ ਮੀਡੀਆ ’ਤੇ ਮਿਲਖਾ ਸਿੰਘ ਦਾ ਅੱਜ ਦੇਹਾਂਤ ਹੋਣ ਦੀਆਂ ਖਬਰਾਂ ਆਈਆਂ ਸਨ ਜੋ ਗਲਤ ਹਨ।