ਗੁਰਦਾਸਪੁਰ, 8 ਜੂਨ: ਰਜਿੰਦਰ ਸਿੰਘ ਸੋਹਲ ਐਸ.ਐਸ.ਪੀ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲਾ ਗੁਰਦਾਸਪੁਰ ਵਿਖੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ ਵੱਖ-ਵੱਖ ਥਾਣਿਆਂ ਵਿਚ 19 ਕੇਸ ਦਰਜ ਕੀਤੇ ਗਏ ਹਨ ਅਤੇ 19 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 02 ਲੱਖ ਉਨਾਸੀ ਹਜ਼ਾਰ 250 ਐਮ.ਐਲ ਨਜਾਇਜ਼ ਸ਼ਰਾਬ ਅਤੇ 780 ਕਿਲੋ ਲਾਹਣ ਅਤੇ 02 ਚਾਲੂ ਭੱਠੀਆਂ ਬਰਾਮਦ ਕੀਤੀਆਂ ਕੀਤੀਆਂ ਹਨ।
ਐਸ.ਐਸ.ਪੀ ਨੇ ਅੱਗੇ ਦੱਸਿਆ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਕਾਰਵਾਈ ਨਿਰੰਤਰ ਜਾਰੀ ਰਹੇਗੀ ਅਤੇ ਇਨਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕਰਨ ਲਈ ਜ਼ਿਲਾ ਪੁਲਿਸ ਦਾ ਸਹਿਯੋਗ ਕਰਨ ਤਾਂ ਜੋ ਨਸ਼ਾ ਤਸਕਰਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ ਅਤੇ ਨਸ਼ਿਆਂ ਨੂੰ ਠੱਲ ਪਾਈ ਜਾ ਸਕੇ।
ਉਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ‘ਮਿਸ਼ਨ ਫ਼ਤਿਹ’ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਅੱਗੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਲੋਕਾਂ ਦੇ ਸਮੂਹਿਕ ਸਹਿਯੋਗ ਨਾਲ ਹੀ ਖ਼ਤਮ ਕੀਤਾ ਜਾ ਸਕਦਾ ਹੈ, ਜਿਸ ਲਈ ਲੋਕ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ। ਉਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਘਰ ਤੋਂ ਬਾਹਰ ਜਾਣ ਲੱਗਿਆ ਮਾਸਕ ਜਰੂਰੀ ਪਾਇਆ ਜਾਵੇ ਅਤੇ ਉਚਿਤ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ। ਉਨ•ਾਂ ਕਿਹਾ ਕਿ ਜਨਤਕ ਥਾਂ ‘ਤੇ ਥੁੱਕਣ ਦੀ ਵੀ ਮਨਾਹੀ ਹੈ