ਚੰਡੀਗੜ੍ਹ, 9 ਅਗਸਤ
ਪੰਜਾਬ ਦੇ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਭਾਗ ਨੂੰ ਜਨਤਕ ਖੱਡਾਂ ਲਈ ਹੋਰ ਨਵੀਆਂ ਥਾਵਾਂ ਤਲਾਸ਼ਣ ਅਤੇ 20 ਸਤੰਬਰ ਤੱਕ ਕਮਰਸ਼ੀਅਲ ਖੱਡਾਂ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਅੱਜ ਇਥੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਖਣਨ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸਸਤੀਆਂ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ। 67 ਕਮਰਸ਼ੀਅਲ ਖੱਡਾਂ ਵਾਲੇ 40 ਕਲੱਸਟਰਾਂ ਨੂੰ ਸ਼ੁਰੂ ਕਰਨ ਦੀਆਂ ਪ੍ਰਵਾਨਗੀਆਂ ਲਈ ਸਾਰੀਆਂ ਲੋੜੀਂਦੀਆਂ ਕਾਰਵਾਈਆਂ ਮੌਨਸੂਨ ਸੀਜ਼ਨ ਤੱਕ ਮੁਕੰਮਲ ਕਰ ਲਈਆਂ ਜਾਣ ਤਾਂ ਜੋ 20 ਸਤੰਬਰ ਤੋਂ ਇਨਾਂ ਨੂੰ ਸ਼ੁਰੂ ਕੀਤਾ ਜਾ ਸਕੇ। 40 ਕਲੱਸਟਰਾਂ ਦੀ ਨਿਲਾਮੀ ਵਿੱਚੋਂ ਹੁਣ ਤੱਕ 32 ਕਲੱਸਟਰਾਂ ਲਈ ਟੈਕਨੀਕਲ ਬੋਲੀ ਹੋ ਚੁੱਕੀ ਹੈ ਅਤੇ ਵਿੱਤੀ ਬੋਲੀ ਹਾਲੇ ਰਹਿੰਦੀ ਹੈ। ਸਰਕਾਰ ਵੱਲੋਂ ਜਨਤਕ ਤੇ ਕਮਰਸ਼ੀਅਲ ਦੋਵੇਂ ਖੱਡਾਂ ਤੋਂ ਲੋਕਾਂ ਨੂੰ 5.50 ਰੁਪਏ ਪ੍ਰਤੀ ਕਿਊਬਕ ਫੁੱਟ ਦੀ ਕੀਮਤ ਅਨੁਸਾਰ ਰੇਤਾ ਦਿੱਤਾ ਜਾ ਰਿਹਾ ਹੈ।