ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜਤਾਲ ਕਰ ਰਹੇ ਸਰਕਾਰੀ ਮੁਲਾਜ਼ਮਾਂ ’ਤੇ ਐਸਮਾ ਐਕਟ ਲਗਾਉਣ ਦੀ ਧਮਕੀ ਦੀ ਨਿਖੇਧੀ ਕੀਤੀ ਹੈ। ਸ੍ਰੀ ਢੀਂਡਸਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਆਪਣੇ ਮੁਲਾਜ਼ਮਾਂ ਵਿਰੁੱਧ ਐਸਮਾ ਐਕਟ ਲਾਗੂ ਕਰਨ ਦੇ ਹੁਕਮ ਜਾਰੀ ਕਰਨ ਤੋਂ ਪਹਿਲਾਂ ਉਨ੍ਹਾਂ ਨਾਲ ਗੱਲਬਾਤ ਕਰ ਕੇ ਸਹੀ ਰਾਹ ਲੱਭਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਤਾਨਾਸ਼ਾਹੀ ਫਰਮਾਨ ਜਾਰੀ ਕਰ ਕੇ ਸਰਕਾਰੀ ਮੁਲਾਜ਼ਮਾਂ ਦੇ ਹੱਕਾਂ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਸਰਕਾਰ ਦਾ ਅਹਿਮ ਹਿੱਸਾ ਹਨ ਤੇ ਉਨ੍ਹਾਂ ਖਿਲਾਫ਼ ਅਜਿਹਾ ਵਤੀਰਾ ਨਹੀਂ ਅਪਣਾਉਣਾ ਚਾਹੀਦਾ ਹੈ।