ਮੁਹਾਲੀ, 18 ਜਨਵਰੀ
ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਅਤੇ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ’ਤੇ ਚੱਲ ਰਹੇ ਪੱਕੇ ਮੋਰਚੇ ਵਾਲੀ ਥਾਂ ‘ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਉਤੇ ਹਮਲਾ ਕੀਤਾ ਗਿਆ। ਜਾਣਕਾਰੀ ਅਨੁਸਾਰ ਸ੍ਰੀ ਧਾਮੀ ਧਰਨੇ ਨੂੰ ਸੰਬੋਧਨ ਕਰਨ ਤੋਂ ਬਾਅਦ ਵਾਪਸ ਜਾ ਰਹੇ ਸੀ ਕਿ ਕੁੱਝ ਗਰਮ ਖਿਆਲੀ ਨੌਜਵਾਨਾਂ ਨੇ ਸਵਾਲ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਭੀੜ ’ਚੋਂ ਕਈ ਵਿਅਕਤੀਆਂ ਨੇ ਪ੍ਰਧਾਨ ਉੱਤੇ ਕਥਿਤ ਤੌਰ ‘ਤੇ ਹਮਲਾ ਕਰ ਦਿੱਤਾ। ਵਿਰੋਧ ਕਰ ਰਹੇ ਵਿਅਕਤੀਆਂ ਨੇ ਸ੍ਰੀ ਧਾਮੀ ਦੇ ਕਾਫਲੇ ਤੇ ਪਥਰਾਅ ਕੀਤਾ ਗਿਆ ਹੈ, ਜਿਸ ਕਾਰਨ ਕਈ ਗੱਡੀਆਂ ਵੀ ਨੁਕਸਾਨੀਆਂ ਗਈਆਂ ਹਨ।