ਲੁਧਿਆਣਾ ਜ਼ਿਮਨੀ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਿਕੰਦਰ ਸਿੰਘ ਮਲੂਕਾ ਨੇ ਸ਼੍ਰੋਮਣੀ ਅਕਾਲੀ ਦਲ ‘ਚ ਮੁੜ ਵਾਪਸੀ ਕਰ ਲਈ ਹੈ। ਸੁਖਬੀਰ ਬਾਦਲ ਨੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ।

ਸੁਖਬੀਰ ਬਾਦਲ ਨੇ ਸਿਕੰਦਰ ਸਿੰਘ ਮਲੂਕਾ ਨਾਲ ਤਸਵੀਰ ਪੋਸਟ ਕਰਦਿਆਂ ਕਿਹਾ ਕਿ ਮੈਨੂੰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸ ਸਵਾਗਤ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ। ਮਲੂਕਾ ਸਾਹਿਬ ਨੇ ਸ. ਪ੍ਰਕਾਸ਼ ਸਿੰਘ ਜੀ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ​​ਕਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਵਾਪਸੀ ਪਾਰਟੀ ਨੂੰ ਹੋਰ ਮਜ਼ਬੂਤ ​​ਕਰੇਗੀ, ਅਤੇ ਉਹ ਤੁਰੰਤ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਪਾਰਟੀ ਦੀ ਮੁਹਿੰਮ ਵਿੱਚ ਸ਼ਾਮਲ ਹੋਣਗੇ। ਪੰਜਾਬ ਦੇ ਲੋਕਾਂ ਦੇ ਸਮਰਥਨ ਨਾਲ ਅਕਾਲੀ ਦਲ ਹਰ ਬੀਤਦੇ ਦਿਨ ਦੇ ਨਾਲ ਮਜ਼ਬੂਤ ​​ਹੋ ਰਿਹਾ ਹੈ। ਮੈਂ ਸਾਰੇ ਪੰਜਾਬੀਆਂ ਨੂੰ ਸੂਬੇ ਦੀ ਸ਼ਾਂਤੀ ਅਤੇ ਵਿਕਾਸ ਲਈ ਪੰਜਾਬ ਦੀ ਇੱਕੋ ਇੱਕ ਖੇਤਰੀ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਇਕੱਠੇ ਹੋਣ ਦੀ ਅਪੀਲ ਕਰਦਾ ਹਾਂ।
ਦੱਸ ਦੇਈਏ ਕਿ ਹਾਲ ਹੀ ਵਿਚ ਅਨਿਲ ਜੋਸ਼ੀ ਨੇ ਵੀ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਵਾਪਸੀ ਕਰ ਲਈ ਹੈ। 19 ਜੂਨ ਨੂੰ ਲੁਧਿਆਣਾ ਵਿਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਸ ਨੂੰ ਲੈ ਕੇ ਸਾਰੀਆਂ ਪਾਰਟੀਆਂ ਆਪਣਾ ਖੂਬ ਜ਼ੋਰ ਲਾ ਰਹੀਆਂ ਹਨ, ਜਿਸ ਦੇ ਚੱਲਦਿਆਂ ਸਿਆਸਤ ਵਿਚ ਲਗਾਤਾਰ ਹਲਚਲ ਹੋ ਰਹੀ ਹੈ।