ਮੁੰਬਈ, 25 ਸਤੰਬਰ

ਮੁੰਬਈ ਪੁਲੀਸ ਨੇ ਕਾਮੇਡੀਅਨ ਕਪਿਲ ਸ਼ਰਮਾ ਦੀ ਸ਼ਿਕਾਇਤ ’ਤੇ ਧੋਖਾਧੜੀ ਦੇ ਮਾਮਲੇ ਦੇ ਸਬੰਧ ਵਿਚ ਕਾਰ ਡਿਜ਼ਾਈਨਰ ਦਿਲੀਪ ਛਾਬੜੀਆ ਦੇ ਬੇਟੇ ਬੋਨੀਟੋ ਛਾਬੜੀਆ ਨੂੰ ਅੱਜ ਗ੍ਰਿਫਤਾਰ ਕਰ ਲਿਆ। ਅਪਰਾਧ ਸ਼ਾਖਾ ਦੇ ਅਧਿਕਾਰੀਆਂ ਵੱਲੋਂ ਬੋਨੀਟੋ ਨੂੰ ਪੁੱਛ ਪੜਤਾਲ ਲਈ ਬੁਲਾਇਆ ਗਿਆ ਸੀ। ਪੁੱਛ ਪੜਤਾਲ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਅਧਿਕਾਰੀ ਨੇ ਦੱਸਿਆ ਕਿ ਕਪਿਲ ਸ਼ਰਮਾ ਨੇ ਪਿਛਲੇ ਸਾਲ ਮੁੰਬਈ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਉਸ ਨਾਲ ਦਿਲੀਪ ਛਾਬੜੀਆ ਅਤੇ ਹੋਰਾਂ ਨੇ 5.3 ਕਰੋੜ ਰੁਪਏ ਦੀ ਠੱਗੀ ਮਾਰੀ ਸੀ।