ਮੁੰਬਈ, 19 ਜਨਵਰੀ

16 ਵਰ੍ਹਿਆਂ ਦੀ ਲੜਕੀ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਮੁੰਬਈ ਸਿਟੀ ਪੁਲੀਸ ਨੇ ਉਸ ਦੇ ਪਿਤਾ ਤੇ ਭਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੀੜਤ ਲੜਕੀ ਮੁੰਬਈ ਦੇ ਧਾਰਾਵੀ ਇਲਾਕੇ ਦੀ ਵਸਨੀਕ ਹੈ। ਇਹ ਜਾਣਕਾਰੀ ਪੁਲੀਸ ਨੇ ਬੁੱਧਵਾਰ ਨੂੰ ਦਿੱਤੀ ਹੈ। ਪੀੜਤ ਲੜਕੀ ਨੇ ਪੁਲੀਸ ਦੱਸਿਆ ਉਸ ਦੇ ਪਿਤਾ ਤੇ ਭਰਾ ਨੇ ਅਪਰੈਲ 2019 ਵਿੱਚ ਉਸ ਨਾਲ ਜਬਰ-ਜਨਾਹ ਕੀਤਾ। ਪੁਲੀਸ ਨੇ ਧਾਰਾ 376 ਅਤੇ ਪੋਸਕੋ ਐਕਟ ਤਹਿਤ ਕੇਸ ਦਰਜ ਕਰ ਕੇ ਸੋਮਵਾਰ ਨੂੰ ਲੜਕੀ ਦੇ ਪਿਤਾ ਤੇ ਭਰਾ ਨੂੰ ਗ੍ਰਿਫ਼ਤਾਰ ਕਰ ਲਿਆ। ਦੋਵੇਂ ਮੁਲਜ਼ਮ ਧਾਰਾਵੀ ਦੇ ਬੈਗ ਬਣਾਉਣ ਵਾਲੇ ਯੂਨਿਟ ਵਿੱਚ ਕੰਮ ਕਰਦੇ ਹਨ। ਦੋਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ 22 ਜਨਵਰੀ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।