ਮੁੰਬਈ, 3 ਨਵੰਬਰ

ਮੁੰਬਈ ਪੁਲੀਸ ਨੇ ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਅਤੇ ਊਨ੍ਹਾਂ ਦੀ ਭੈਣ ਰੰਗੋਲੀ ਚੰਦੇਲ ਨੂੰ ਆਪਣੀਆਂ ਟਿੱਪਣੀਆਂ ਰਾਹੀਂ ਦੋ ਫ਼ਿਰਕਿਆਂ ਵਿੱਚ ਕਥਿਤ ਵੈਰ ਵਧਾਊਣ ਨਾਲ ਜੁੜੇ ਇੱਕ ਕੇਸ ਵਿੱਚ ਨੋਟਿਸ ਜਾਰੀ ਕੀਤਾ ਹੈ। ਇੱਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਬਾਂਦਰਾ ਪੁਲੀਸ ਨੇ ਪਿਛਲੇ ਮਹੀਨੇ ਦਰਜ ਕੇਸ ਦੇ ਮਾਮਲੇ ਵਿੱਚ 21 ਅਕਤੂਬਰ ਨੂੰ ਦੋਵਾਂ ਭੈਣਾਂ ਨੂੰ ਨੋਟਿਸ ਜਾਰੀ ਕੀਤਾ ਸੀ, ਪਰ ਊਹ ਪੇਸ਼ ਨਹੀਂ ਹੋਈਆਂ। ਹਾਲਾਂਕਿ ਰਣੌਤ ਦੇ ਵਕੀਲ ਨੇ ਪੁਲੀਸ ਥਾਣੇ ਵਿੱਚ ਦਿੱਤੇ ਆਪਣੇ ਜਵਾਬ ਵਿੱਚ ਕਿਹਾ ਸੀ ਕਿ ਊਹ ਹਿਮਾਚਲ ਪ੍ਰਦੇਸ਼ ਵਿੱਚ ਹੈ ਅਤੇ ਆਪਣੇ ਚਚੇਰੇ ਭਰਾ ਦੇ ਵਿਆਹ ਦੀਆਂ ਤਿਆਰੀਆਂ ਵਿੱਚ ਰੁਝੀ ਹੋਈ ਹੈ। ਬਾਂਦਰਾ ਪੁਲੀਸ ਨੇ ਇਸ ਕੇਸ ਵਿੱਚ ਦੋਵਾਂ ਭੈਣਾਂ ਨੂੰ ਦਸ ਨਵੰਬਰ ਨੂੰ ਪੁਲੀਸ ਸਟੇਸ਼ਨ ਵਿੱਚ ਪੇਸ਼ ਹੋਣ ਲਈ ਦੂਜਾ ਨੋਟਿਸ ਜਾਰੀ ਕੀਤਾ ਹੈ।