ਨਵੀਂ ਦਿੱਲੀ, 26 ਨਵੰਬਰ
ਭਾਰਤ ਨੇ 26/11 ਨੂੰ ਮੁੰਬਈ ’ਤੇ ਹੋਏ ਅਤਿਵਾਦੀ ਹਮਲੇ ਦੀ 13ਵੀਂ ਬਰਸੀ ਮੌਕੇ ਅੱਜ ਪਾਕਿਸਤਾਨ ਦੇ ਹਾਈ ਕਮਿਸ਼ਨ ਦੇ ਡਿਪਲੋਮੈਟ ਨੂੰ ਤਲਬ ਕੀਤਾ। ਵਿਦੇਸ਼ ਮਤਰਾਲੇ ਨੇ ਪਾਕਿਸਤਾਨ ਪਾਸੋਂ ਹਮਲੇ ਨਾਲ ਸਬੰਧਤ ਕੇਸ ਦੀ ਛੇਤੀ ਸੁਣਵਾਈ ਕਰਨ ਦੀ ਮੰਗ ਕੀਤੀ। ਭਾਰਤ ਨੇ ਇਸ ਗੱਲ ’ਤੇ ਨਾਰਾਜ਼ਗੀ ਪ੍ਰਗਟਾਈ ਕਿ 13 ਸਾਲ ਗੁਜ਼ਰ ਜਾਣ ਦੇ ਬਾਵਜੂਦ ਹਮਲੇ ਵਿੱਚ ਮਾਰੇ ਗਏ 166 ਲੋਕਾਂ ਦੇ ਪਰਿਵਾਰਾਂ ਨੂੰ ਹਾਲੇ ਵੀ ਇਨਸਾਫ਼ ਨਹੀਂ ਮਿਲਿਆ। ਇਸ ਤੋਂ ਸਾਫ਼ ਹੈ ਪਾਕਿਸਤਾਨ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਹੈ। ਮੰਤਰਾਲੇ ਨੇ ਪਾਕਿਸਤਾਨ ਨੂੰ ਕਿਹਾ ਉਹ ਅਤਿਵਾਦ ਬਾਰੇ ਦੋਹਰੇ ਮਾਪਦੰਡ ਛੱਡ ਕੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਤੇਜ਼ੀ ਨਾਲ ਕੰਮ ਕਰੇ।