ਪਟਿਆਲਾ, 4 ਦਸੰਬਰ

ਸਾਬਕਾ ਰਾਸ਼ਟਰੀ ਮੁੱਕੇਬਾਜ਼ੀ ਕੋਚ ਗੁਰਬਖਸ਼ ਸਿੰਘ ਸੰਧੂ ਨੇ ਅੰਦੋਲਨਕਾਰੀ ਕਿਸਾਨਾਂ ਦੇ ਸਮਰਥਨ ਵਿੱਚ ਆਪਣਾ ਦਰੋਣਾਚਾਰੀਆ ਪੁਰਸਕਾਰ ਸਰਕਾਰ ਨੂੰ ਵਾਪਸ ਕਰਨ ਦਾ ਐਲਾਨ ਕੀਤਾ ਹੈ। ਸ੍ਰੀ ਸੰਧੂ ਨੇ ਕਿਹਾ ਕਿ ਸਰਕਾਰ ਦੇ ਕਿਸਾਨਾਂ ਪ੍ਰਤੀ ਰਵੱਈਏ ਤੋਂ ਨਿਰਾਸ਼ ਹੋ ਕੇ ਉਹ ਇਹ ਪੁਰਸਕਾਰ ਮੋੜ ਰਹੇ ਹਨ।ਉ

ਉਨ੍ਹਾਂ ਕਿਹਾ, “ਮੈਂ ਵੀ ਬਹੁਤ ਸਾਰੇ ਖਿਡਾਰੀਆਂ ਦੀ ਤਰ੍ਹਾਂ ਕਿਸਾਨਾਂ ਦਾ ਬੇਟਾ ਹਾਂ। ਮੈਂ ਆਪਣੇ ਬਜ਼ੁਰਗਾਂ ਨੂੰ ਸੜਕਾਂ ‘ਤੇ ਵਿਰੋਧ ਪ੍ਰਦਰਸ਼ਨ ਕਰਦਿਆਂ ਦੇਖ ਕੇ ਦੁਖੀ ਹਾਂ। ਸਰਕਾਰ ਨੂੰ ਤੁਰੰਤ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ।”