ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਵੱਡਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਵੱਲੋਂ ਸਰਹੱਦੀ ਖ਼ੇਤਰ ਵਿੱਚ ਹੜ੍ਹਾਂ ਤੋਂ ਬਚਾਅ ਲਈ 176.29 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਹਰੀ ਝੰਡੀ ਦਿੱਤੀ ਗਈ ਹੈ। ਜ਼ਿਲ੍ਹਾ ਅੰਮ੍ਰਿਤਸਰ, ਤਰਨ ਤਾਰਨ, ਫ਼ਿਰੋਜ਼ਪੁਰ, ਪਠਾਨਕੋਟ ਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ 28 ਥਾਵਾਂ ਉਤੇ ਪ੍ਰਾਜੈਕਟ ਚੱਲੇਗਾ। ਕੌਮਾਂਤਰੀ ਸਰਹੱਦ ਉਤੇ ਸੁਰੱਖਿਆ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਦਮ ਚੁੱਕਿਆ ਗਿਆ ਹੈ। ਕੰਡਿਆਲੀ ਤਾਰ ਦੇ ਨਾਲ ਸਰਹੱਦੀ ਚੌਕੀਆਂ ਦੀ ਰਾਖੀ ਲਈ ਪੰਜਾਬ ਸਰਕਾਰ ਅੱਗੇ ਆਈ ਹੈ। ਸਰਹੱਦੀ ਚੌਕੀਆਂ ਨੂੰ ਬਚਾਉਣ ਲਈ ਬੀ.ਐਸ.ਐਫ. ਤੇ ਫੌਜ ਲਗਾਤਾਰ ਬੇਨਤੀ ਕਰ ਰਹੀ ਸੀ। ਇਸ ਅਹਿਮ ਪ੍ਰਾਜੈਕਟ ਲਈ ਥਾਵਾਂ ਦੀ ਚੋਣ ਫੌਜ ਨਾਲ ਮਿਲ ਕੇ ਸਾਂਝੇ ਤੌਰ ਉਤੇ ਕੀਤੀ ਹੈ।