ਚੰਡੀਗੜ੍ਹ, 23 ਮਾਰਚ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ ਭਿ੍ਸ਼ਟਾਚਾਰ ਰੋਕੂ ਹੈਲਪਲਾਈਨ ਨੰਬਰ 9501200200 ਜਾਰੀ ਕਰ ਦਿੱਤਾ ਹੈ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਹੈਲਪਲਾਈਨ ਨੰਬਰ ‘ਤੇ ਸਿਰਫ਼ ਰਿਸ਼ਵਤ ਦੀ ਮੰਗ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਵੀਡੀਓ ਜਾਂ ਆਡੀਓ ਭੇਜੀ ਜਾਵੇ। ਪੰਜਾਬ ਸਰਕਾਰ ਦਾ ਸੀਨੀਅਰ ਅਧਿਕਾਰੀ ਮਾਮਲੇ ਦੀ ਜਾਂਚ ਕਰੇਗਾ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਬਾਅਦ ਵਿੱਚ ਖਟਕੜ ਕਲਾਂ ਵੀ ਗਏ।