ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਅੰਤਰਰਾਸ਼ਟਰੀ ਪੱਧਰ ਉੱਤੇ ਲੈ ਕੇ ਜਾਣ ਲਈ ਇਕ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਮਾਨ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਦੇ ਲਈ ਰੁਜ਼ਗਾਰ ਪੈਦਾ ਕਰਨ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਵਿੱਚ ਪੰਜਾਬੀ ਭਾਸ਼ਾ ਨੂੰ ਸ਼ਾਮਿਲ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਪੰਜਾਬ ਵੱਲੋਂ ਕਿਹਾ ਹੈ ਕਿ ਜੇਕਰ ਪੰਜਾਬੀ ਭਾਸ਼ਾ ਜਦੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਵਿੱਚ ਆ ਜਾਵੇ ਇਸ ਨਾਲ ਪੰਜਾਬੀ ਭਾਸ਼ਾ ਵਿੱਚ ਰੁਜ਼ਗਾਰ ਦੇ ਕਈ ਸਾਧਨ ਵੱਧਣਗੇ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਨੇ ਸਭ ਤੋਂ ਪਹਿਲਾ ਪੰਜਾਬੀ ਭਾਸ਼ਾ ਵਿੱਚ ਸਾਈਨ ਬੋਰਡ ਲਿਖਵਾਏ ਅਤੇ ਇਸ ਤੋਂ ਇਲਾਵਾ ਵੱਡੇ ਬ੍ਰਾਂਡ ਦੇ ਸ਼ੋਅਰੂਮ ਦੇ ਨਾਂਅ ਵੀ ਪੰਜਾਬੀ ਭਾਸ਼ਾ ਵਿੱਚ ਲਿਖੇ ਗਏ ਹਨ ਇਸ ਨਾਲ ਬੱਚਿਆਂ ਦਾ ਪੰਜਾਬੀ ਭਾਸ਼ਾ ਲਈ ਰੁਝਾਨ ਵਧਦਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸਰਕਾਰ ਵੱਲੋਂ ਸਰਕਾਰੀ ਤੇ ਗੈਰ ਸਰਕਾਰੀ ਇਮਾਰਤਾਂ, ਵਪਾਰਕ ਅਤੇ ਵਿਦਿਅਕ ਅਦਾਰਿਆਂ ਦੇ ਬਾਹਰ ਲੱਗੇ ਬੋਰਡ ਵੀ ਪੰਜਾਬੀ ਭਾਸ਼ਾ ਵਿੱਚ ਲਿਖੇ ਗਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸਾਰੀਆਂ ਥਾਵਾਂ ਉੱਤੇ ਪੰਜਾਬੀ ਦੇ ਨਾਲ-ਨਾਲ ਦੂਜੀਆਂ ਭਸ਼ਾਵਾਂ ਨੂੰ ਵੀ ਸਨਮਾਨ ਦਿੱਤਾ ਹੈ ਪਰ ਪੰਜਾਬੀ ਨੂੰ ਮੁਖ ਤਰਜੀਹ ਦੇਣਾ ਸਾਡਾ ਫ਼ਰਜ਼ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਨਾਲ ਪੰਜਾਬੀ ਭਾਸ਼ਾ ਦਾ ਪਾਸਾਰ ਵਧੇਗਾ ਉਥੇ ਹੀ ਪੰਜਾਬ ਦੀਆਂ ਸੜਕਾਂ ਨੂੰ ਅਪਗ੍ਰੇਡ ਕਰਨ ਲਈ ਵੀ ਮਦਦਗਾਰ ਹੋਵੇਗਾ। ਮਾਨ ਸਰਕਾਰ ਵੱਲੋਂ ਇਸ ਪ੍ਰੋਜੈਕਟ ਨੂੰ ਪ੍ਰਵਾਨਗੀ ਵੀ ਦਿੱਤੀ ਗਈ ਹੈ।