ਚੰਡੀਗੜ੍ਹ, 2 ਜੂਨ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਉਸ ਨੇ ਪੰਜਾਬ ਪੁਲੀਸ ਦੀ ਹਿਰਾਸਤ ਵਿੱਚ ਨਾ ਭੇਜਣ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ। ਬਿਸ਼ਨੋਈ ਦੀ ਪਟੀਸ਼ਨ ‘ਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਅਦਾਲਤ ‘ਚ ਸੁਣਵਾਈ ਹੋਈ ਅਤੇ ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਦਲੀਲ ਦਿੱਤੀ ਕਿ ਪਟੀਸ਼ਨ ਨੂੰ ਖਾਰਜ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਅਸੀਂ ਇਹ ਮੁੱਦਾ ਉਠਾਇਆ ਸੀ ਕਿ ਪਟੀਸ਼ਨ ਸੁਣਵਾਈ ਨਹੀਂ ਹੈ ਅਤੇ ਇਸ ਨੂੰ ਖਾਰਜ ਕਰ ਦਿੱਤਾ ਜਾਣਾ ਚਾਹੀਦਾ ਹੈ।’ ਸ੍ਰੀ ਸਿੱਧੂ ਨੇ ਕਿਹਾ ਕਿ ਮੂਸੇਵਾਲਾ ਕਤਲ ਕੇਸ ਵਿੱਚ ਦਰਜ ਐੱਫਆਈਆਰ ਵਿੱਚ ਬਿਸ਼ਨੋਈ ਦਾ ਨਾਮ ਨਹੀਂ ਹੈ।