ਨਵੀਂ ਦਿੱਲੀ, 19 ਸਤੰਬਰ

ਸੀਨੀਅਰ ਕਾਂਗਰਸੀ ਨੇਤਾ ਅੰਬਿਕਾ ਸੋਨੀ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਨੇ ਪੰਜਾਬ ਦੀ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਸਿੱਖ ਬਹੁਗਿਣਤੀ ਵਾਲੇ ਸੂਬੇ ਦਾ ਮੁੱਖ ਮੰਤਰੀ ਨੂੰ ਸਿੱਖ ਹੋਣਾ ਚਾਹੀਦਾ ਹੈ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਦੀ ਪੰਜਾਬ ਇਕਾਈ ਵਿੱਚ ਕੋਈ ਵਿਵਾਦ ਨਹੀਂ ਹੈ ਅਤੇ ਜਲਦੀ ਹੀ ਸਭ ਕੁਝ ਠੀਕ ਹੋ ਜਾਵੇਗਾ।