ਸ੍ਰੀਨਗਰ, 29 ਸਤੰਬਰ

ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਅੱਜ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਮੁੜ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਕਿਉਂਕਿ ਉਹ ਜੰਮੂ -ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਜਾਣ ਦੀ ਯੋਜਨਾ ਬਣਾ ਰਹੀ ਸੀ। ਸਾਬਕਾ ਮੁੱਖ ਮੰਤਰੀ ਨੇ ਮੰਗਲਵਾਰ ਨੂੰ ਦੋਸ਼ ਲਾਇਆ ਸੀ ਕਿ ਫੌਜ ਦੇ ਜਵਾਨਾਂ ਨੇ ਪੁਲਵਾਮਾ ਦੇ ਤਰਾਲ ਕਸਬੇ ਵਿੱਚ ਪਰਿਵਾਰ ਉੱਤੇ ਹਮਲਾ ਕਰਕੇ ਔਰਤ ਨੂੰ ਜ਼ਖ਼ਮੀ ਕੀਤਾ। ਮੁਫਤੀ ਨੇ ਕਿਹਾ ਕਿ ਉਹ ਅੱਜ ਪੀੜਤਪਰਿਵਾਰ ਨੂੰ ਮਿਲਣ ਜਾ ਰਹੀ ਸੀ।