ਟੋਰਾਂਟੋ— ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਫੋਨ ‘ਤੇ ਜਲਵਾਯੂ ਪਰਿਵਰਤਨ ਦੇ ਮੁੱਦੇ ‘ਤੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਉਹ ਮਿਲ ਕੇ ਪੈਰਿਸ ਸਮਝੌਤੇ ਦੇ ਨਾਲ ਚੱਲਣਗੇ। ਇਹ ਜਾਣਕਾਰੀ ਪ੍ਰਧਾਨ ਮੰਤਰੀ ਦੇ ਦਫਤਰ ਵਲੋਂ ਜਾਰੀ ਕੀਤੀ ਗਈ ਹੈ।
ਟਰੂਡੋ ਨੇ ਭਾਰਤ ‘ਚ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਹੋਏ ਨੁਕਸਾਨ ਦਾ ਦੁੱਖ ਪ੍ਰਗਟ ਕੀਤਾ। ਉੱਥੇ ਹੀ ਨਰਿੰਦਰ ਮੋਦੀ ਨੇ ਵੀ ਕੈਨੇਡਾ ਦੀਆਂ ਝਾੜੀਆਂ ‘ਚ ਲੱਗੀ ਅੱਗ ਕਾਰਨ ਹੋਏ ਨੁਕਸਾਨ ਅਤੇ ਲੋਕਾਂ ਨੂੰ ਹੋਈਆਂ ਪਰੇਸ਼ਾਨੀਆਂ ‘ਤੇ ਦੁੱਖ ਸਾਂਝਾ ਕੀਤਾ। ਟਰੂਡੋ ਨੇ ਕਿਹਾ ਕਿ ਉਹ ਕੈਨੇਡਾ ਅਤੇ ਭਾਰਤ ਦੇ ਰਿਸ਼ਤੇ ਨੂੰ ਹੋਰ ਵੀ ਮਜ਼ਬੂਤ ਕਰਨ ਲਈ ਕੋਸ਼ਿਸ਼ਾਂ ਕਰਦੇ ਰਹਿਣਗੇ। ਉਹ ਵਪਾਰ ਅਤੇ ਨਿਵੇਸ਼ ਦੇ ਮੌਕੇ ਬਣਾਉਂਦੇ ਰਹਿਣਗੇ।