ਨਾਸ਼ਿਕ, 15 ਜੁਲਾਈ
ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਅੱਜ ਕਿਹਾ ਕਿ ਉਨ੍ਹਾਂ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 18 ਜੁਲਾਈ ਨੂੰ ਮੁਲਾਕਾਤ ਕਰਨ ਦਾ ਪ੍ਰੋਗਰਾਮ ਹੈ ਅਤੇ ਉਹ ਇਸ ਮੀਟਿੰਗ ਵਿੱਚ ਮਹਾਰਾਸ਼ਟਰ ਦੇ ਕਿਸਾਨਾਂ ਦੇ ਮਸਲਿਆਂ ਬਾਰੇ ਚਰਚਾ ਕਰਨਗੇ। ਵਿੱਤ ਮੰਤਰੀ ਬਣਾਏ ਜਾਣ ਬਾਰੇ ਅਜੀਤ ਨੇ ਕਿਹਾ ਕਿ ਉਹ ਅਤੇ ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਨਸੀਪੀ) ਦੇ ਵਿਧਾਇਕ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੀ ਗਈ ਵਿਭਾਗਾਂ ਦੀ ਵੰਡ ਤੋਂ ਖੁਸ਼ ਹਨ।