ਜੈਪੁਰ: ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਰਾਹੁਲ ਗਾਂਧੀ ਨੂੰ ਕਾਂਗਰਸ ਦਾ ਪ੍ਰਧਾਨ ਮੰਤਰੀ ਅਹੁਦੇ ਦਾ ਚਿਹਰਾ ਕਰਾਰ ਦਿੰਦਿਆਂ ਕਿਹਾ ਕਿ ਦੇਸ਼ ’ਚ ਉਹ ਸਿਰਫ਼ ਇਕੱਲਾ ਆਗੂ ਹੈ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟੱਕਰ ਦੇ ਸਕਦਾ ਹੈ। ਕਾਂਗਰਸ ਪ੍ਰਧਾਨਗੀ ਅਹੁਦੇ ਦੇ ਦਾਅਵੇਦਾਰ ਰਹੇ ਗਹਿਲੋਤ ਨੇ ਮੁੜ ਸਪੱਸ਼ਟ ਕੀਤਾ ਹੈ ਕਿ ਉਹ ਰਾਜਸਥਾਨ ਦੀ ਸਿਆਸਤ ਦਾ ਹਿੱਸਾ ਬਣੇ ਰਹਿਣਾ ਚਾਹੁਣਗੇ। ਉਨ੍ਹਾਂ ਕਿਹਾ,‘‘ਸਾਡੇ ਲਈ ਰਾਹੁਲ ਗਾਂਧੀ ਪ੍ਰਧਾਨ ਮੰਤਰੀ ਅਹੁਦੇ ਦਾ ਚਿਹਰਾ ਹੈ। ਬਾਕੀ ਫ਼ੈਸਲਾ ਹਾਈ ਕਮਾਂਡ ਨੇ ਲੈਣਾ ਹੈ।’’