ਊਨਾ, 13 ਅਕਤੂਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਊਨਾ ਦੇ ਰੇਲਵੇ ਸਟੇਸ਼ਨ ਤੋਂ ਵੰਦੇ ਭਾਰਤ ਐਕਸਪ੍ਰੈਸ ਰੇਲ ਗੱਡੀ ਨੂੰ ਰਵਾਨਾ ਕੀਤਾ। ਹਿਮਾਚਲ ਤੋਂ ਸ਼ੁਰੂ ਕੀਤੀ ਗਈ ਇਹ ਪਹਿਲੀ ਹਾਈ ਸਪੀਡ ਲਗਜ਼ਰੀ ਰੇਲ ਸੇਵਾ ਹੈ ਜੋ ਕਿ ਅੰਬ ਅੰਦੌਰਾ ਤੋਂ ਦਿੱਲੀ ਤਕ ਜਾਵੇਗੀ। ਇਸ ਮੌਕੇ ਮੁੱਖ ਮੰਤਰੀ ਜੈ ਰਾਮ ਠਾਕੁਰ ਤੇ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਵੀ ਹਾਜ਼ਰ ਸਨ। ਇਸ ਮਗਰੋਂ ਪ੍ਰਧਾਨ ਮੰਤਰੀ ਨੇ ਊਨਾ ਜ਼ਿਲ੍ਹੇ ਦੇ ਹਾਰੋਲੀ ਵਿਧਾਨ ਸਭਾ ਹਲਕੇ ਵਿੱਚ ਬਲਕ ਡਰੱਗ ਪਾਰਕ ਦਾ ਵੀ ਉਦਘਾਟਨ ਕੀਤਾ ਤੇ ਇੰਡੀਅਨ ਇਸਟੀਚਿਊਟ ਆਫ ਇਨਫਾਰਮੇਸ਼ਨ ਟੈਕਨਾਲੋਜੀ (ਆਈਆਈਆਈਟੀ) ਸੰਸਥਾ ਹਿਮਾਚਲ ਦੇ ਲੋਕਾਂ ਨੂੰ ਸਮਰਪਿਤ ਕੀਤੀ।