ਨਵੀਂ ਦਿੱਲੀ, 10 ਸਤੰਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੇਸ਼ ਵਿੱਚ ਕੋਵਿਡ-19 ਦੀ ਸਥਿਤੀ ਅਤੇ ਟੀਕਾਕਰਨ ਮੁਹਿੰਮ ਦੀ ਸਮੀਖਿਆ ਕੀਤੀ। ਇਹ ਮੀਟਿੰਗ ਅਜਿਹੇ ਸਮੇਂ ਹੋਈ ਹੈ ਜਦੋਂ ਕੇਂਦਰੀ ਸਿਹਤ ਸਕੱਤਰ ਨੇ ਇੱਕ ਦਿਨ ਪਹਿਲਾਂ ਕਿਹਾ ਸੀ ਕਿ ਭਾਰਤ ਵਿੱਚ ਕਰੋਨਾ ਦੀ ਦੂਜੀ ਲਹਿਰ ਅਜੇ ਵੀ ਜਾਰੀ ਹੈ ਅਤੇ ਇਹ ਖ਼ਤਮ ਨਹੀਂ ਹੋਈ ਹੈ।