ਨਵੀਂ ਦਿੱਲੀ, 1 ਮਾਰਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਹਵਾਈ ਫ਼ੌਜ ਨੂੰ ਯੂਰਕੇਨ ਵਿੱਚੋਂ ਭਾਰਤੀਆਂ ਨੂੰ ਬਾਹਰ ਕੱਢਣ ਲਈ ਚੱਲ ਰਹੀ ਮੁਹਿੰਮ ਦਾ ਹਿੱਸਾ ਬਣ ਲਈ ਕਿਹਾ ਹੈ। ਭਾਰਤੀ ਹਵਾਈ ਫ਼ੌਜ ਭਾਰਤੀਆਂ ਨੂੰ ਕੱਢਣ ਲਈ ਅੱਜ ਤੋਂ ਕਈ ਸੀ-17 ਜਹਾਜ਼ਾਂ ਦੀ ਤਾਇਨਾਤੀ ਕਰ ਸਕਦੀ ਹੈ। ਸੂਤਰਾਂ ਮੁਤਾਬਕ ਯੂਕਰੇਨ ਸੰਕਟ ਦੇ ਮੱਦੇਨਜ਼ਰ ਲੋਕਾਂ ਨੂੰ ਕੱਢਣ ਦੇ ਨਾਲ-ਨਾਲ ਭਾਰਤੀ ਹਵਾਈ ਫ਼ੌਜ ਦੇ ਜਹਾਜ਼ ਮਨੁੱਖੀ ਸਹਾਇਤਾ ਸਮੱਗਰੀ ਪਹੁੰਚਾਉਣ ਦਾ ਕੰਮ ਕਰਨਗੇ।