ਬਠਿੰਡਾ, 15 ਫਰਵਰੀ
ਮੌੜ ਜਿਥੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਅੱਜ ਚੋਣ ਰੈਲੀ ਨੂੰ ਸੰਬੋਧਨ ਕਰਨ ਵਾਲੇ ਹਨ, ਉੱਥੇ ਕੋਈ ਅਣਸੁਖਾਵੀਂ ਘਟਨਾ ਰੋਕਣ ਲਈ ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਗਏ ਹਨ। ਸ੍ਰੀ ਨੱਢਾ ਵਿਰੋਧ ਕਰਨ ਲਈ ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾਉਣ ਦਾ ਵੀ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਕੌਮੀ ਪ੍ਰਧਾਨ ਜੇਪੀ ਨੱਢਾ ਦੀ ਮੌੜ ਮੰਡੀ ਵਿੱਚ ਪਹੁੰਚਣ ’ਤੇ ਸੜਕੀ ਮਾਰਗ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਗਿਆ ਹੈ।