ਚੰਡੀਗੜ੍ਹ, ਕੈਪਟਨ ਵਜ਼ਾਰਤ ਵਿੱਚ ਸ਼ਾਮਲ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਕਾਂਗਰਸ ਦੇ ਸੀਨੀਅਰ ਵਿਧਾਇਕ ਸੰਗਤ ਸਿੰਘ ਗਿਲਜ਼ੀਆਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਦੇ ਅਹੁਦੇ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੀ ਮੈਂਬਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੱਛੜੀਆਂ ਜਾਤਾਂ ਦੀ 27 ਫ਼ੀਸਦੀ ਵਸੋਂ ਹੈ ਪਰ ਸਬੰਧਤ ਵਿਧਾਇਕ ਨੂੰ ਵਜ਼ਾਰਤ ਵਿੱਚ ਸ਼ਾਮਲ ਨਹੀਂ ਕੀਤਾ ਜਾ ਰਿਹਾ। ਇਸ ਵਾਰ ਵਜ਼ਾਰਤ ਵਿੱਚ ਵਾਧੇ ਸਮੇਂ ਚਾਰ ਜੱਟ, ਚਾਰ ਘੱਟ ਗਿਣਤੀਆਂ ਨਾਲ ਸਬੰਧਤ ਅਤੇ ਇਕ ਗੈਰ ਜੱਟ ਨੂੰ ਮੰਤਰੀ ਬਣਾਇਆ ਜਾ ਰਿਹਾ ਹੈ। ਪਹਿਲਾਂ ਵਜ਼ਾਰਤ ਵਿੱਚ ਮੁੱਖ ਮੰਤਰੀ ਸਮੇਤ  ਚਾਰ ਜੱਟ ਮੰਤਰੀ ਹਨ ਅਤੇ ਹੁਣ ਜੱਟ ਮੰਤਰੀਆਂ ਦੀ ਗਿਣਤੀ ਵਧ ਕੇ ਅੱਠ ਹੋ ਜਾਵੇਗੀ।