ਇਦੌਰ/ਭੁਪਾਲ, 18 ਜੁਲਾਈ
ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ਵਿੱਚ ਇੰਦੌਰ ਤੋਂ ਪੁਣੇ ਜਾ ਰਹੀ ਮਹਾਰਾਸ਼ਟਰ ਰੋਡਵੇਜ਼ ਦੀ ਬੱਸ ਖਲਘਾਟ ਖੇਤਰ ਵਿੱਚ ਪੁਲ ਦੀ ਰੇਲਿੰਗ ਤੋੜ ਕੇ ਨਰਮਦਾ ਨਦੀ ਵਿੱਚ ਡਿੱਗ ਡਿੱਗ ਪਈ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਮੀਡੀਆ ਦੀਆਂ ਰਿਪੋਰਟਾਂ ਹੁਣ ਤੱਕ 15 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ ਅਤੇ 13 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਬੱਸ ਨੂੰ ਨਦੀ ਵਿੱਚੋਂ ਬਾਹਰ ਕੱਢ ਲਿਆ ਗਿਆ ਹੈ। ਜ਼ਿਲ੍ਹਾ ਪਸ਼ਾਸਨ ਦੇ ਅਧਿਕਾਰੀ ਮੌਕੇ ’ਤੇ ਹਾਜ਼ਰ ਹਨ ਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਮੰਨਿਆ ਜਾ ਰਿਹਾ ਹੈ ਕਿ ਬੱਸ ਵਿੱਚ 30 ਤੋਂ 35 ਜਣੇ ਸਵਾਰ ਸਨ।