ਸਾਗਰ, 28 ਜੁਲਾਈ

ਮੱਧ ਪ੍ਰਦੇਸ਼ ਦੇ ਸਾਗਰ ਸ਼ਹਿਰ ਦੇ ਨਿੱਜੀ ਸਕੂਲ ਵਿੱਚ ਕੋਵਿਡ ਵੈਕਸੀਨੇਸ਼ਨ ਦੌਰਾਨ ਕਥਿਤ ਤੌਰ ‘ਤੇ 39 ਬੱਚਿਆਂ ਨੂੰ ਇਕ ਹੀ ਸਰਿੰਜ ਨਾਲ ਟੀਕੇ ਲਗਾ ਦਿੱਤੇ। ਬੁੱਧਵਾਰ ਨੂੰ ਕੁੱਝ ਬੱਚਿਆਂ ਦੇ ਮਾਪਿਆਂ ਨੇ ਬੱਚਿਆਂ ਨੂੰ ਟੀਕਾ ਲਗਾਉਣ ਲਈ ਉਸੇ ਸਰਿੰਜ ਦੀ ਵਰਤੋਂ ਕਰਦੇ ਹੋਏ ਮੁਲਾਜ਼ਮ ਨੂੰ ਦੇਖਿਆ। ਜ਼ਿਲ੍ਹਾ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸ਼ਹਿਰ ਦੇ ਜੈਨ ਹਾਇਰ ਸੈਕੰਡਰੀ ਸਕੂਲ ਵਿੱਚ ਮੈਗਾ ਟੀਕਾਕਰਨ ਮੁਹਿੰਮ ਦੀ ਹੈ, ਜਿਸ ਤੋਂ ਬਾਅਦ ਟੀਕਾ ਲਾਉਣ ਵਾਲੇ ਖਿਲਾਫ ਕੇਸ ਦਰਜ ਕਰ ਲਿਆ ਹੈ। ਉਸ ਦੀ ਪਛਾਣ ਜਤਿੰਦਰ ਅਹੀਰਵਰ ਵਜੋਂ ਹੋਈ ਸੀ। ਸਿਹਤ ਅਧਿਕਾਰੀ ਨੇ ਦੱਸਿਆ ਕਿ 15 ਸਾਲ ਅਤੇ ਇਸ ਤੋਂ ਵੱਧ ਉਮਰ ਦੇ 39 ਬੱਚੇ 9ਵੀਂ ਤੋਂ 12ਵੀਂ ਜਮਾਤ ਦੇ ਸਨ। ਮਾਪਿਆਂ ਵੱਲੋਂ ਰੋਸ ਪ੍ਰਗਟ ਕਰਨ ’ਤੇ ਮੁਲਾਜ਼ਮ ਫ਼ਰਾਰ ਹੋ ਗਿਆ।