ਚੰਡੀਗੜ੍ਹ, 30 ਨਵੰਬਰ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਆਪਣੀ ਪਤਨੀ ਲਕਸ਼ਮੀ ਪੁਰੀ ਨਾਲ ਕੁਝ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਨ੍ਹਾਂ ਦੀ ਪਤਨੀ ਵੀ ਸਾਬਕਾ ਭਾਰਤੀ ਡਿਪਲੋਮੈਟ ਹੈ। ਮੰਤਰੀ ਨੇ ਆਪਣੇ ਮਸੂਰੀ ਦੌਰੇ ਦੀਆਂ ਤਸਵੀਰਾਂ ਇੰਸਟਾਗ੍ਰਾਮ ‘ਤੇ ਸਾਂਝੀਆਂ ਕੀਤੀਆਂ ਹਨ। ਤਸਵੀਰਾਂ ਸ਼ੇਅਰ ਕਰਦੇ ਹੋਏ ਉਨ੍ਹਾਂ ਦਿਨਾਂ ਨੂੰ ਯਾਦ ਕੀਤਾ ਜਦੋਂ ਉਹ ਪਹਿਲੀ ਵਾਰ ਮਿਲੇ ਸਨ ਤੇ ਇਕ ਦੂਜੇ ਨੂੰ ਦਿਲ ਦੇ ਬੈਠੇ ਸਨ ਤੇ ਦੋਵਾਂ ਨੇ ਵਿਆਹ ਕਰਨ ਦਾ ਫੈਸਲਾ ਕੀਤਾ ਸੀ। ਸ੍ਰੀ ਪੁਰੀ ਨੇ ਪੋਸਟ ਦਾ ਕੈਪਸ਼ਨ ਦਿੱਤਾ, ‘ਜਬ ਵੀ ਮੈੱਟ ਅਗੇਨ ਮਸੂਰੀ(ਅਸੀਂ ਮਸੂਰੀ ਵਿੱਚ ਦੁਬਾਰਾ ਮਿਲੇ) ਇਹ ਉਹ ਥਾਂ ਹੈ ਜਿੱਥੇ ਅਸੀਂ ਪਹਿਲੀ ਵਾਰ ਮਿਲੇ ਸੀ, ਪਿਆਰ ਦਾ ਇਜ਼ਹਾਰ ਤੇ ਆਪਣੀ ਜ਼ਿੰਦਗੀ ਇਕੱਠੇ ਬਿਤਾਉਣ ਦਾ ਫੈਸਲਾ ਕੀਤਾ।’