ਮੋਗਾ : ਕਿੱਲੀ ਚਹਿਲ (ਜ਼ਿਲ੍ਹਾ ਮੋਗਾ) ਵਿਖੇ ਹੋਣ ਵਾਲੇ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ 2.0” ਸਮਾਗਮ ਦੌਰਾਨ ਆਵਾਜਾਈ ਨੂੰ ਸੁਚਾਰੂ ਅਤੇ ਸੁਰੱਖਿਅਤ ਬਣਾਈ ਰੱਖਣ ਲਈ ਜ਼ਿਲ੍ਹਾ ਪੁਲਿਸ ਮੋਗਾ ਵੱਲੋਂ ਵਿਸ਼ੇਸ਼ ਟ੍ਰੈਫਿਕ ਪ੍ਰਬੰਧ ਕੀਤੇ ਗਏ ਹਨ। ਵੱਖ-ਵੱਖ ਦਿਸ਼ਾਵਾਂ ਤੋਂ ਆਉਣ ਵਾਲੇ ਵਾਹਨਾਂ ਲਈ ਬਦਲੇ ਹੋਏ ਰੂਟ ਨਿਰਧਾਰਤ ਕੀਤੇ ਗਏ ਹਨ, ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਲੁਧਿਆਣਾ ਦਿਹਾਤੀ ਪੁਲਿਸ ਦੇ ਐਸ.ਐਸ.ਪੀ. ਅੰਕੁਰ ਗੁਪਤਾ ਨੇ ਦੱਸਿਆ ਕਿ ਰੈਲੀ ਦੌਰਾਨ ਵੱਡੀ ਗਿਣਤੀ ਵਿੱਚ ਵਾਹਨਾਂ ਦੀ ਆਵਾਜਾਈ ਰਹੇਗੀ। ਆਮ ਜਨਤਾ ਨੂੰ ਟ੍ਰੈਫਿਕ ਜਾਮ ਅਤੇ ਅਵਿਵਸਥਾ ਤੋਂ ਬਚਾਉਣ ਲਈ ਵੱਖ-ਵੱਖ ਰੂਟਾਂ ਤੋਂ ਆਉਣ-ਜਾਣ ਵਾਲੇ ਵਾਹਨਾਂ ਲਈ ਵੱਖਰੇ-ਵੱਖਰੇ ਰੂਟ ਪਲਾਨ ਨਿਰਧਾਰਤ ਕੀਤੇ ਗਏ ਹਨ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਨਿਰਧਾਰਤ ਰੂਟਾਂ ਦੀ ਪਾਲਣਾ ਕੀਤੀ ਜਾਵੇ ਅਤੇ ਟ੍ਰੈਫਿਕ ਨਿਰਦੇਸ਼ਾਂ ਦਾ ਸਹਿਯੋਗ ਕੀਤਾ ਜਾਵੇ।
ਦੱਸ ਦਈਏ ਕਿ ਮੋਗਾ ਵਿੱਚ ਹੋਣ ਵਾਲੀ ਪੰਜਾਬ ਸਰਕਾਰ ਦੀ ਇਸ ਰੈਲੀ ਵਿੱਚ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਮ ਆਦਮੀ ਪਾਰਟੀ ਦੇ ਵਰਕਰ ਆਉਣਗੇ। ਰੈਲੀ ਵਿੱਚ ਸ਼ਾਮਲ ਹੋਣ ਲਈ ਜਿੱਥੇ ਲੋਕ ਜਨਤਕ ਆਵਾਜਾਈ ਦੀ ਵਰਤੋਂ ਕਰਨਗੇ, ਉੱਥੇ ਹੀ ਲੋਕ ਨਿੱਜੀ ਵਾਹਨਾਂ ਰਾਹੀਂ ਵੀ ਪਹੁੰਚਣਗੇ। ਇਸ ਕਾਰਨ ਲੁਧਿਆਣਾ ਤੋਂ ਮੋਗਾ ਜਾਣ ਵਾਲੇ ਰੂਟ ‘ਤੇ ਟ੍ਰੈਫਿਕ ਜਾਮ ਦੀ ਸਥਿਤੀ ਬਣ ਸਕਦੀ ਹੈ। ਲੁਧਿਆਣਾ ਤੋਂ ਮੋਗਾ ਜਾਣ ਲਈ: ਲੁਧਿਆਣਾ → ਮੁੱਲਾਪੁਰ → ਜਗਰਾਉਂ → ਸਿੱਧਵਾ ਬੇਟ → ਗਿੱਦੜਵਿੰਡੀ → ਕਿਸ਼ਨਪੁਰਾ → ਧਰਮਕੋਟ → ਮੋਗਾ ਜਾਣ ਲਈ ਕਿਹਾ ਗਿਆ ਹੈ
ਪਿੰਡ ਕਿਲੀ ਚਾਹਲ (ਜ਼ਿਲ੍ਹਾ ਮੋਗਾ) ਵਿਖੇ ਹੋਣ ਵਾਲੇ ਪ੍ਰੋਗਰਾਮ ਦੇ ਸੁਰੱਖਿਆ ਪ੍ਰਬੰਧਾਂ ਦੀ ਡੀਆਈਜੀ ਫਰੀਦਕੋਟ ਰੇਂਜ ਵੱਲੋਂ ਐਸ.ਐਸ.ਪੀ ਮੋਗਾ ਅਤੇ ਗਜ਼ਟਿਡ ਅਧਿਕਾਰੀਆਂ ਨਾਲ ਸਮੀਖਿਆ ਕੀਤੀ ਗਈ। ਪੰਡਾਲ ਦੇ ਅੰਦਰ ਅਤੇ ਬਾਹਰ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕੀਤੀ ਗਈ। ਐਂਟਰੀ ਪੁਆਇੰਟਾਂ ’ਤੇ ਫ੍ਰਿਸਕਿੰਗ, ਸਟੇਜ, ਬੈਕਸਟੇਜ ਅਤੇ ਪਾਰਕਿੰਗ ਇਲਾਕਿਆਂ ਵਿੱਚ ਤਾਇਨਾਤੀ ਦਾ ਜਾਇਜ਼ਾ ਲਿਆ ਗਿਆ। ਵੱਖ-ਵੱਖ ਪੁਆਇੰਟਾਂ ’ਤੇ ਤਾਇਨਾਤ ਕਰਮਚਾਰੀਆਂ ਨੂੰ ਬ੍ਰੀਫ਼ ਕਰਦੇ ਹੋਏ ਡਿਊਟੀ ਚੈਕਿੰਗ ਵੀ ਕੀਤੀ ਗਈ ਤਾਂ ਜੋ ਮੁਕੰਮਲ ਸੁਰੱਖਿਆ ਯਕੀਨੀ ਬਣਾਈ ਜਾ ਸਕੇ।














