ਐਸ.ਏ.ਐਸ. ਨਗਰ (ਮੁਹਾਲੀ), 3 ਮਾਰਚ
ਸਾਬਕਾ ਸਿਹਤ ਮੰਤਰੀ ਅਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਰੂਸ ਅਤੇ ਯੂਕਰੇਨ ਵਿਚਾਲੇ ਛਿੜੀ ਜੰਗ ਕਾਰਨ ਭਾਰਤ ਦਾ ਸਿਹਤ ਸਿੱਖਿਆ ਸਬੰਧੀ ਵੱਡਾ ਮਸਲਾ ਉਜਾਗਰ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਯੂਕਰੇਨ ਵਿਚ ਫਸੇ ਵਿਦਿਆਰਥੀਆਂ ਨੂੰ ਭਾਰਤ ਲਿਆਉਣ ਦੇ ਮਾਮਲੇ ’ਚ ਲਾਚਾਰ ਦਿਖਾਈ ਦੇ ਰਹੀ ਹੈ। ਇਸ ਮਸਲੇ ਦੇ ਹੱਲ ਲਈ ਕੇਂਦਰ ਨੂੰ ਗੰਭੀਰਤਾ ਨਾਲ ਕੰਮ ਕਰਨ ਦੀ ਲੋੜ ਹੈ। ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੇਂਦਰ ਵੱਲੋਂ ਵੱਖ-ਵੱਖ ਖੇਤਰਾਂ ਵਿਚ 60 ਤੋਂ ਵੱਧ ਮੈਡੀਕਲ ਕਾਲਜ ਅਤੇ ਹਸਪਤਾਲ ਬਣਾਏ ਜਾਣੇ ਸਨ ਪਰ ਹੁਣ ਤੱਕ ਸਿਰਫ਼ 46 ਮੈਡੀਕਲ ਕਾਲਜ ਹੀ ਬਣੇ ਹਨ।