ਲਖਨਊ, 20 ਜਨਵਰੀ
ਆਮ ਆਦਮੀ ਪਾਰਟੀ ਨੇ ਯੂਪੀ ਦੇ ਕਿਸਾਨਾਂ ਨਾਲ ਵਾਅਦਾ ਕੀਤਾ ਹੈ ਕਿ ਜੇਕਰ ਪਾਰਟੀ ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਜਿੱਤ ਕੇ ਸਰਕਾਰ ਬਣਾਉਂਦੀ ਹੈ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰ ਦਿੱਤੇ ਜਾਣਗੇ ਅਤੇ ਸਾਰੇ ‘ਝੂਠੇ ਕੇਸ’ ਵਾਪਸ ਲੈ ਲਏ ਜਾਣਗੇ। ‘ਆਪ’ ਦੇ ਉੱਤਰ ਪ੍ਰਦੇਸ਼ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਨੇ ਵੀਰਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਯੂਪੀ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ 24 ਘੰਟਿਆਂ ਅੰਦਰ ਗੰਨਾ ਕਿਸਾਨਾਂ ਦੇ ਬਕਾਇਆਂ ਦਾ ਭੁਗਤਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਸਰਕਾਰ ਬਣਨ ’ਤੇ ਕਿਸਾਨਾਂ ਨੂੰ ਐੱਮਐੱਸਪੀ ਦੀ ਗਰੰਟੀ ਵੀ ਦਿੱਤੀ ਜਾਵੇਗੀ ਤੇ ਹਰ ਸਾਲ ਗੰਨੇ ਦੀਆਂ ਕੀਮਤਾਂ ਵਧਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਗਰੰਟੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀ ਗਈ ਹੈ।