ਲਖਨਊ, 17 ਅਪਰੈਲ
ਉੱਤਰ ਪ੍ਰਦੇਸ਼ ਪੁਲੀਸ ਦੇ ਵਿਸ਼ੇਸ਼ ਡੀਜੀਪੀ (ਕਾਨੂੰਨ ਅਤੇ ਵਿਵਸਥਾ) ਪ੍ਰਸ਼ਾਂਤ ਕੁਮਾਰ ਨੇ ਅੱਜ ਇਥੇ ਦੱਸਿਆ ਕਿ ਪ੍ਰਯਾਗਰਾਜ ਪੁਲੀਸ ਕਮਿਸ਼ਨਰ ਨੇ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ਼ ਦੇ ਕਤਲ ਦੀ ਜਾਂਚ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਕਾਇਮ ਕਰ ਦਿੱਤੀ ਹੈ। ਪ੍ਰਯਾਗਰਾਜ ਦੇ ਪੁਲੀਸ ਕਮਿਸ਼ਨਰ ਆਰਕੇ ਵਿਸ਼ਵਕਰਮਾ ਦੇ ਆਦੇਸ਼ਾਂ ‘ਤੇ ਵਧੀਕ ਡਿਪਟੀ ਕਮਿਸ਼ਨਰ ਪੁਲੀਸ, ਅਪਰਾਧ (ਮੁੱਖ ਜਾਂਚਕਰਤਾ) ਦੀ ਅਗਵਾਈ ਵਿੱਚ ਤਿੰਨ ਮੈਂਬਰੀ ਐੱਸਆਈਟੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸਹੀ ਅਤੇ ਸਮਾਂਬੱਧ ਜਾਂਚ ਨੂੰ ਯਕੀਨੀ ਬਣਾਉਣ ਲਈ ਤਿੰਨ ਮੈਂਬਰੀ ਨਿਗਰਾਨ ਟੀਮ ਬਣਾਈ ਗਈ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਟੀਮ ਦੇ ਮੁਖੀ ਪ੍ਰਯਾਗਰਾਜ ਦੇ ਵਧੀਕ ਪੁਲੀਸ ਡਾਇਰੈਕਟਰ ਜਨਰਲ ਅਤੇ ਪ੍ਰਯਾਗਰਾਜ ਦੇ ਪੁਲੀਸ ਕਮਿਸ਼ਨਰ ਅਤੇ ਫੋਰੈਂਸਿਕ ਸਾਇੰਸ ਲੈਬਾਰਟਰੀ ਲਖਨਊ ਦੇ ਡਾਇਰੈਕਟਰ ਇਸ ਦੇ ਮੈਂਬਰ ਹੋਣਗੇ।