ਨਵੀਂ ਦਿੱਲੀ, 24 ਦਸੰਬਰ

ਓਮੀਕਰੋਨ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਇਲਾਹਾਬਾਦ ਹਾਈ ਕੋਰਟ ਨੇ ਬੀਤੇ ਦਿਨ ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਮੁਲਤਵੀ ਕਰਨ ਦਾ ਸੁਝਾਅ ਦਿੱਤਾ ਸੀ। ਇਸੇ ਦੌਰਾਨ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਯੂਪੀ ਦੀਆਂ ਚੋਣਾਂ ਨੂੰ ਮੁਲਤਵੀ ਕਰਨ ਅਤੇ ਸਿਆਸੀ ਪਾਰਟੀਆਂ ਦੀਆਂ ਰੈਲੀਆਂ ਉੱਤੇ ਪਾਬੰਦੀ ਲਾਉਣ ਦਾ ਫੈਸਲਾ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਮਗਰੋਂ ਹੀ ਕਰੇਗਾ। ਉਨ੍ਹਾਂ ਕਿਹਾ ਕਿ ਮੈਂ ਅਗਲੇ ਹਫਤੇ ਯੂਪੀ ਦਾ ਦੌਰਾ ਕਰਾਂਗਾ ਤੇ ਹਾਲਾਤ ਦੇ ਅਨੁਸਾਰ ਢੁੱਕਵਾਂ ਫੈਸਲਾ ਲਿਆ ਜਾਵੇਗਾ।