ਨਵੀਂ ਦਿੱਲੀ, 21 ਜਨਵਰੀ
ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਕਿਹਾ ਹੈ ਕਿ ਉਹ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦਾ ਚਿਹਰਾ ਹੈ, ਹਾਲਾਂਕਿ ਉਨ੍ਹਾਂ ਇਹ ਸਪੱਸ਼ਟ ਨਹੀਂ ਕੀਤਾ ਕਿ ਉਹ ਚੋਣ ਲੜਨਗੇ ਜਾਂ ਨਹੀਂ। ਮੁੱਖ ਮੰਤਰੀ ਦੇ ਅਹੁਦੇ ਲਈ ਕਾਂਗਰਸ ਦੇ ਚਿਹਰੇ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਕੀ ਤੁਹਾਨੂੰ ਕੋਈ ਹੋਰ ਚਿਹਰਾ ਨਜ਼ਰ ਆਉਂਦਾ ਹੈ?