ਸ਼ਾਹਜਹਾਨਪੁਰ (ਯੂਪੀ), 19 ਜਨਵਰੀ

ਸਮਾਜਵਾਦੀ ਪਾਰਟੀ ਦੇ ਜਲਾਲਾਬਾਦ ਸੀਟ ਤੋਂ ਵਿਧਾਇਕ ਸ਼ਰਧਵੀਰ ਸਿੰਘ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਸ ਨੇ ਦੋਸ਼ ਲਗਾਇਆ ਹੈ ਕਿ ਸਮਾਜਵਾਦੀ ਪਾਰਟੀ ਆਪਣੀ ਵਿਚਾਰਧਾਰਾ ਤੋਂ ਭਟਕ ਗਈ ਹੈ ਅਤੇ ਉਹ ਹੁਣ ਭਾਜਪਾ ਦੀ ਜਿੱਤ ਲਈ ਕੰਮ ਕਰੇਗਾ। ਜ਼ਿਕਰਯੋਗ ਹੈ ਕਿ ਯੂਪੀ ਵਿੱਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਮਾਜਵਾਦੀ ਪਾਰਟੀ ਨੇ ਸ਼ਰਧਵੀਰ ਸਿੰਘ ਨੂੰ ਮੁੜ ਟਿਕਟ ਨਹੀਂ ਦਿੱਤੀ ਹੈ।