ਸੁਲਤਾਨਪੁਰ (ਯੂਪੀ), 13 ਅਕਤੂਬਰ
ਇਥੇ ਸੋਮਵਾਰ ਨੂੰ ਮਾਂ ਦੁਰਗਾ ਦੀ ਮੂਰਤੀ ਦੇ ਵਿਸਰਜਨ ਮੌਕੇ ਹੋਈ ਝੜਪ ਦੇ ਮਾਮਲੇ ਵਿੱਚ ਯੂਪੀ ਪੁਲੀਸ ਨੇ ਵੀਰਵਾਰ ਨੂੰ 32 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਬੀਤੇ ਦਿਨ ਪੰਜ ਵਿਅਕਤੀਆਂ ਨੂੰ ਨੋਟਿਸ ਵੀ ਭੇਜੇ ਸਨ ਤੇ ਅਣਅਧਿਕਾਰਤ ਕਬਜ਼ੇ ਹਟਾਉਣ ਤੇ ਝੜਪ ਦੌਰਾਨ ਸਰਕਾਰੀ ਜਾਇਦਾਦ ਨੂੰ ਹੋਏ ਨੁਕਸਾਨ ਦੀ ਅਦਾਇਗੀ ਕਰਨ ਲਈ ਕਿਹਾ ਸੀ। ਦੋ ਧਰਮਾਂ ਨਾਲ ਸਬੰਧਤ ਲੋਕਾਂ ਵਿੱਚ ਹੋਈ ਝੜਪ ਕਾਰਨ ਛੇ ਜਣੇ ਜ਼ਖ਼ਮੀ ਹੋ ਗਏ ਸਨ ਜਿਨ੍ਹਾਂ ਵਿੱਚ ਇਕ ਪੁਲੀਸ ਮੁਲਾਜ਼ਮ ਵੀ ਸ਼ਾਮਲ ਹੈ।