ਲਖਨਊ, 24 ਮਾਰਚ

ਯੋਗੀ ਆਦਿੱਤਿਆਨਾਥ ਨੂੰ ਅੱਜ ਸਰਸਸੰਮਤੀ ਨਾਲ ਭਾਜਪਾ ਵਿਧਾਇਕ ਦਲ ਦਾ ਆਗੂ ਚੁਣਿਆ ਗਿਆ ਹੈ। ਇਥੇ ਲੋਕ ਭਵਨ ਵਿੱਚ ਨਵੇਂ ਚੁਣੇ ਭਾਜਪਾ ਵਿਧਾਇਕਾਂ ਦੀ ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਸਨ। ਆਦਿੱਤਿਆਨਾਥ ਹੁਣ ਯੂਪੀ ਵਿੱਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਲਈ ਰਾਜ ਭਵਨ ਵਿਚ ਰਾਜਪਾਲ ਆਨੰਦੀਬੇਨ ਪਟੇਲ ਨੂੰ ਮਿਲਣਗੇ। ਯੋਗੀ ਭਲਕੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸਿਖਰਲੀ ਭਾਜਪਾ ਲੀਡਰਸ਼ਿਪ ਦੀ ਮੌਜੂਦਗੀ ਵਿੱਚ ਮੁੱਖ ਮੰਤਰੀ ਵਜੋਂ ਹਲਫ਼ ਲੈਣਗੇ।