ਅਹਿਮਦਾਬਾਦ, 28 ਮਈ
ਭਾਰਤ ਦੇ ਇੱਕ ਰੋਜ਼ਾ ਵੰਨਗੀ ਦੇ ਸਾਬਕਾ ਮਾਹਿਰ ਅਤੇ ਚੇਨੱਈ ਸੁਪਰ ਕਿੰਗਜ਼ ਦੇ ਖਿਡਾਰੀ ਅੰਬਾਤੀ ਰਾਇਡੂ ਨੇ ਅੱਜ ਐਲਾਨ ਕੀਤਾ ਹੈ ਕਿ ਗੁਜਰਾਤ ਟਾਈਟਨਜ਼ ਖ਼ਿਲਾਫ਼ ਫਾਈਨਲ ਆਈਪੀਐੱਲ ਵਿੱਚ ਉਸ ਦਾ ਆਖ਼ਰੀ ਮੈਚ ਹੋਵੇਗਾ। ਇੰਗਲੈਂਡ ਵਿੱਚ ਵਿਸ਼ਵ ਕੱਪ 2019 ਲਈ ਨਾ ਚੁਣੇ ਜਾਣ ਕਾਰਨ ਕੌਮਾਂਤਰੀ ਕ੍ਰਿਕਟ ਨੂੰ ਅਲਵਿਦਾ ਕਹਿਣ ਵਾਲੇ ਰਾਇਡੂ ਨੇ ਕੁੱਝ ਸਾਲ ਪਹਿਲਾਂ ਘਰੇਲੂ ਕ੍ਰਿਕਟ ਤੋਂ ਵੀ ਸੰਨਿਆਸ ਲੈਣ ਦਾ ਐਲਾਨ ਕੀਤਾ ਸੀ। ਹਾਲਾਂਕਿ, ਉਸ ਨੇ ਬਾਅਦ ਵਿੱਚ ਇਹ ਫ਼ੈਸਲਾ ਵਾਪਸ ਲੈ ਲਿਆ ਸੀ। ਉਸ ਨੇ ਕਿਹਾ ਕਿ ਉਹ ਇਸ ਵਾਰ ਆਪਣਾ ਫ਼ੈਸਲਾ ਨਹੀਂ ਬਦਲੇਗਾ।