ਚੰਡੀਗੜ੍ਹ, 12 ਜੁਲਾਈ
ਪੰਜਾਬ ਸਰਕਾਰ ਨੇ ਸੂਬੇ ਦੀ ਅੰਤ੍ਰਿਮ ਸਲਾਹਕਾਰ ਕਮੇਟੀ ਲਈ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੂੰ ਬੀਤੇ ਦਿਨ ਚੇਅਰਮੈਨ ਨਿਯੁਕਤ ਕੀਤਾ ਸੀ ਤੇ ਮੰਗਲਵਾਰ ਨੂੰ ਹੀ ਉਨ੍ਹਾਂ ਦੀ ਨਿਯੁਕਤੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦੇ ਦਿੱਤੀ ਗਈ ਹੈ। ਪਟੀਸ਼ਨਰ-ਐਡਵੋਕੇਟ ਜਗਮੋਹਨ ਸਿੰਘ ਭੱਟੀ ਨੇ 20 ਤੋਂ ਵਧ ਨੁਕਤਿਆਂ ਨੂੰ ਲੈ ਕੇ ਇਸ ਨਿਯੁਕਤੀ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਗੈਰ-ਸੰਵਿਧਾਨਕ ਹੈ ਤੇ ਰਾਘਵ ਚੱਢਾ ਪੰਜਾਬ ਵਿਧਾਨ ਸਭਾ ਦਾ ਮੈਂਬਰ ਨਹੀਂ ਹੈ ਤੇ ਉਸ ਦੀ ਨਿਯੁਕਤੀ ਸੰਵਿਧਾਨ ਦੀ ਉਲੰਘਣਾ ਹੈ।