ਚੰਡੀਗੜ੍ਹ, 8 ਮਈ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਇੱਥੇ ਆਪਣੀ ਤਰ੍ਹਾਂ ਦੇ ਪਹਿਲੇ ਹਵਾਈ ਫ਼ੌਜ ਵਿਰਾਸਤੀ ਕੇਂਦਰ ਦਾ ਉਦਘਾਟਨ ਕੀਤਾ। ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਅਤੇ ਭਾਰਤੀ ਹਵਾਈ ਫ਼ੌਜ ਨੇ ਪਿਛਲੇ ਸਾਲ ਸਹਿਮਤੀ ਪੱਤਰ (ਐੱਮਓਯੂ) ‘ਤੇ ਦਸਤਖਤ ਕੀਤੇ ਸਨ, ਜਿਸ ਤਹਿਤ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ। ਉਦਘਾਟਨੀ ਸਮਾਰੋਹ ਵਿੱਚ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ, ਏਅਰ ਚੀਫ਼ ਮਾਰਸ਼ਲ ਵੀਆਰ ਚੌਧਰੀ ਅਤੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਹਾਜ਼ਰ ਸਨ।