ਕੋਲੰਬੋ, 14 ਜੁਲਾਈ

ਸ੍ਰੀਲੰਕਾ ਦੀ ਸੰਸਦ ਦੇ ਸਪੀਕਰ ਮਹਿੰਦਾ ਯਾਪਾ ਅਭੈਵਰਧਨੇ ਨੇ ਅੱਜ ਗੋਟਾਬਾਯਾ ਰਾਜਪਕਸ਼ੇ ਨੂੰ ਸੂਚਿਤ ਕੀਤਾ ਕਿ ਉਹ ਜਲਦੀ ਤੋਂ ਜਲਦੀ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣ, ਨਹੀਂ ਤਾਂ ਉਹ ਉਨ੍ਹਾਂ ਨੂੰ ਹਟਾਉਣ ਲਈ ਹੋਰ ਤਰੀਕਿਆਂ ‘ਤੇ ਵਿਚਾਰ ਕਰਨਗੇ। ਮੀਡੀਆ ‘ਚ ਆਈ ਖ਼ਬਰ ‘ਚ ਇਹ ਜਾਣਕਾਰੀ ਦਿੱਤੀ ਗਈ ਹੈ। ਸੰਸਦ ਦੇ ਸਪੀਕਰ ਨੇ ਬੀਤੇ ਦਿਨ ਦੱਸਿਆ ਸੀ ਕਿ ਰਾਸ਼ਟਰਪਤੀ ਨੇ ਉਨ੍ਹਾਂ ਨੂੰ ਟੈਲੀਫੋਨ ‘ਤੇ ਸੂਚਿਤ ਕੀਤਾ ਹੈ ਕਿ ਉਹ ਬੁੱਧਵਾਰ ਅੱਧੀ ਰਾਤ ਤੋਂ ਪਹਿਲਾਂ ਆਪਣਾ ਅਸਤੀਫਾ ਸੌਂਪ ਦੇਣਗ ਪਰ ਉਨ੍ਹਾਂ ਨੇ ਹਾਲੇ ਤੱਕ ਅਜਿਹਾ ਨਹੀਂ ਕੀਤਾ।