ਚੰਡੀਗੜ੍ਹ:ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਦੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਦੇ ਏਜੰਡੇ ਬਾਰੇ ਜਾਣਕਾਰੀ ਮੰਗੀ ਹੈ। ਉਂਜ ਰਾਜਪਾਲ ਨੇ ਵਿਸ਼ੇਸ਼ ਇਜਲਾਸ ਕਰਾਉਣ ’ਤੇ ਕੋਈ ਇਤਰਾਜ਼ ਨਹੀਂ ਉਠਾਇਆ ਹੈ। ਸੂਤਰਾਂ ਮੁਤਾਬਕ ਰਾਜਪਾਲ ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਦੇ ਦਫ਼ਤਰ ਤੋਂ ਸਦਨ ਦੀ ਕਾਰਵਾਈ ’ਚ ਉਠਾਏ ਜਾਣ ਵਾਲੇ ਮੁੱਦਿਆਂ ਦੇ ਵੇਰਵੇ ਪੁੱਛੇ ਹਨ। ਵਿਧਾਨ ਸਭਾ ਸਕੱਤਰੇਤ ਨੇ ਰਾਜਪਾਲ ਦੇ ਦਫ਼ਤਰ ਨੂੰ ਮੋੜਵੀਂ ਚਿੱਠੀ ਭੇਜਦਿਆਂ ਕਿਹਾ ਕਿ ਏਜੰਡੇ ਦੇ ਵੇਰਵੇ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਮਗਰੋਂ ਸਾਂਝੇ ਕੀਤੇ ਜਾਣਗੇ।