ਚੰਡੀਗੜ੍ਹ, 9 ਸਤੰਬਰ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 20 ਸਤੰਬਰ ਤੋਂ ਸਰਹੱਦੀ ਜ਼ਿਲ੍ਹਿਆਂ ਦਾ ਤਿੰਨ ਰੋਜ਼ਾ ਦੌਰਾ ਸ਼ੁਰੂ ਕਰਨਗੇ। ਉਨ੍ਹਾਂ ਦੇ ਇਸ ਦੌਰੇ ’ਤੇ ਪੰਜਾਬ ਸਰਕਾਰ ਦੀ ਨਜ਼ਰ ਰਹੇਗੀ। ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਨੇ ਰਾਜਪਾਲ ਵੱਲੋਂ ਭੇਜੇ ਗਏ ਪੱਤਰਾਂ ਦੇ ਜੁਆਬ ਵੀ ਦੇਣੇ ਸ਼ੁਰੂ ਕਰ ਦਿੱਤੇ ਹਨ ਜਿਨ੍ਹਾਂ ਨੂੰ ਲੈ ਕੇ ਰਾਜਪਾਲ ਨੇ ਪਿਛਲੇ ਦਿਨਾਂ ਵਿਚ ਸਖ਼ਤ ਤੇਵਰ ਦਿਖਾਏ ਸਨ। ਵੇਰਵਿਆਂ ਅਨੁਸਾਰ ਰਾਜਪਾਲ 20 ਸਤੰਬਰ ਨੂੰ ਪਠਾਨਕੋਟ ਤੋਂ ਆਪਣਾ ਦੌਰਾ ਸ਼ੁਰੂ ਕਰਨਗੇ ਅਤੇ 21 ਸਤੰਬਰ ਨੂੰ ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹੇ ਦਾ ਦੌਰਾ ਕਰਨਗੇ। 22 ਸਤੰਬਰ ਨੂੰ ਫ਼ਿਰੋਜ਼ਪੁਰ ਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਦਾ ਦੌਰਾ ਕਰਨਗੇ।